ਲੁਧਿਆਣਾ ਦੇ ਖੰਨਾ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ‘ਚ ਟਰੱਕ ਅਤੇ ਟਿੱਪਰ ਦੀ ਟੱਕਰ ਹੋ ਗਈ ਹੈ। ਹਾਦਸੇ ਵਿੱਚ ਟਰੱਕ ਡਰਾਈਵਰ, ਕੰਡਕਟਰ ਅਤੇ ਇੱਕ ਰਾਹਗੀਰ ਬਜੁਰਗ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਵਿਅਕਤੀਆਂ ਨੂੰ ਟਰੱਕ ਦੀ ਬਾਡੀ ਕੱਟ ਕੇ ਬਾਹਰ ਕੱਢਿਆ ਗਿਆ ਹੈ| ਇੱਕ ਸਾਈਕਲ ਸਵਾਰ ਟਰੱਕ ਦੇ ਇੱਕਦਮ ਅੱਗੇ ਆ ਗਿਆ। ਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ।
ਮ੍ਰਿਤਕਾਂ ਦੀ ਪਛਾਣ ਜਗਤਾਰ ਸਿੰਘ ਬਿੱਲਾ ਵਾਸੀ ਪਿੰਡ ਸਲਾਣਾ, ਹਰਿੰਦਰ ਯਾਦਵ ਵਾਸੀ ਬਿਹਾਰ ਅਤੇ ਸਾਈਕਲ ਸਵਾਰ ਸਤਨਾਮ ਸਿੰਘ ਵਾਸੀ ਲਲੌਦੀ ਵਜੋਂ ਕੀਤੀ ਗਈ ਹੈ।
ਸੂਚਨਾ ਦੇ ਅਨੁਸਾਰ ਸਮਰਾਲਾ ਰੋਡ ’ਤੇ ਪਿੰਡ ਸਲੌਦੀ ਨੇੜੇ ਇੱਕ ਸਾਈਕਲ ਸਵਾਰ ਟਰੱਕ ਚਾਲਕ ਦੇ ਇੱਕਦਮ ਸਾਹਮਣੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਟਰੱਕ ਅਤੇ ਟਿੱਪਰ ਦੀ ਆਪਸ ‘ਚ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ-ਕੰਡਕਟਰ ਅੰਦਰ ਹੀ ਦੱਬ ਹੋ ਗਏ ਅਤੇ ਸਾਈਕਲ ਸਵਾਰ ਨੂੰ ਵੀ ਟੱਕਰ ਮਾਰ ਦਿੱਤੀ।
ਇਸ ਘਟਨਾ ਤੋਂ ਬਾਅਦ ਆਲੇ-ਦੁਵਾਲੇ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਲਗਭਗ 2 ਘੰਟੇ ਤੋਂ ਬਾਅਦ ਟਰੱਕ ਡਰਾਈਵਰ ਅਤੇ ਕੰਡਕਟਰ ਵੱਲੋਂ ਟਰੱਕ ਦਾ ਅਗਲਾ ਹਿੱਸਾ ਕੱਟ ਕੇ ਬਾਹਰ ਕੱਢਿਆ ਗਿਆ। ਜਗਤਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਹੈ, ਜਦਕਿ ਸਤਨਾਮ ਸਿੰਘ ਅਤੇ ਹਰਿੰਦਰ ਸਿੰਘ ਦੀ ਹਾਲਤ ਨਾਜ਼ੁਕ ਹੈ।
ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ । ਮ੍ਰਿਤਕਾਂ ਦੇ ਪਰਿਵਾਰ ਦੇ ਮੈਬਰਾਂ ਦੇ ਆਉਣ ਤੋਂ ਬਾਅਦ ਪੁਲਿਸ ਲਾਸ਼ਾ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਨੂੰ ਸੌਂਪ ਦੇਵੇਗੀ।