ਨਵੀਂ ਦਿੱਲੀ: ਨਵੇਂ ਦਿਨ ਦੀ ਸ਼ੁਰੂਆਤ ਹੁੰਦੇ ਹੀ ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਲੋਕਾਂ ਨੂੰ ਹੁਣ ਹੋਰ ਮਹਿੰਗਾ ਗੈਸ ਸਿਲੰਡਰ ਮਿਲੇਗਾ। ਤੇਲ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 50 ਰੁਪਏ ਦਾ ਵਾਧਾ ਕੀਤਾ ਹੈ। ਯਾਨੀ ਹੁਣ ਤੁਹਾਨੂੰ ਗੈਸ ਸਿਲੰਡਰ 1000 ਰੁਪਏ ‘ਚ ਮਿਲੇਗਾ। ਇਹ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਜਿਸ ਤੋਂ ਬਾਅਦ ਹੁਣ ਦਿੱਲੀ ਵਿੱਚ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 999.50 ਰੁਪਏ ਹੋ ਗਈ ਹੈ। ਜਦੋਂ ਕਿ ਪੰਜਾਬ ਵਿੱਚ ਇਸ ਦੀ ਕੀਮਤ 1035 ਰੁਪਏ ਹੋ ਗਈ ਹੈ। 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਪਟਨਾ ਵਿੱਚ 1089.5 ਰੁਪਏ ਅਤੇ ਲਖਨਊ ਵਿੱਚ 1037.5 ਰੁਪਏ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ 2022 ਵਿੱਚ ਵੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇੰਨਾ ਹੀ ਨਹੀਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਵੀ 102 ਰੁਪਏ ਦਾ ਵਾਧਾ ਕੀਤਾ ਗਿਆ ਹੈ।