ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ 20 ਮਈ ਤੋਂ ਯਾਤਰਾ ਸ਼ੁਰੂ ਹੋ ਜਾਵੇਗੀ । ਸ਼੍ਰੀ ਹੇਮਕੁੰਟ ਸਾਹਿਬ ਦੇ ਕਪਾਟ ਲਗਭਗ ਸੱਤ ਮਹੀਨਿਆਂ ਬਾਅਦ ਖੁੱਲ੍ਹਣ ਵਾਲੇ ਹਨ। ਭਾਰਤੀ ਫੌਜ ਦੇ ਜਵਾਨ ਯਾਤਰੀਆਂ ਨੂੰ ਕੋਈ ਮੁਸ਼ਕਿਲ ਨਾ ਹੋਵੇ, ਇਸ ਕਾਰਨ ਲਗਾਤਾਰ ਕੰਮ ਵਿੱਚ ਲਗੇ ਹੋਏ ਹਨ | ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਇਸ ਦੇ ਲਈ 15 ਫੁੱਟ ਤੋਂ ਉੱਚੀ ਬਰਫ ਦੀ ਚਾਦਰ ਵਿੱਚੋਂ ਲੰਘ ਕੇ ਰਸਤਾ ਬਣਾ ਰਹੇ ਹਨ।
ਸਰਦੀਆਂ ਵਿੱਚ ਹਰੇਕ ਸਾਲ ਬਰਫ਼ਬਾਰੀ ਸ਼ੁਰੂ ਹੋਣ ਤੋਂ ਪਹਿਲਾਂ ਹਿਮਾਲਿਆ ਦੀਆਂ ਪਹਾੜੀਆਂ ਵਿੱਚ ਬਣੇ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਜਾਂਦੇ ਹਨ। ਇਹ ਦਰਵਾਜ਼ੇ ਲਗਭਗ 7 ਮਹੀਨਿਆਂ ਤੱਕ ਬੰਦ ਰਹਿੰਦੇ ਹਨ। ਹੁਣ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਸੇਵਾਦਾਰ ਗੁਰਨਾਮ ਸਿੰਘ ਵੀ ਫੌਜ ਸਣੇ ਪੁੱਜ ਗਏ ਹਨ। ਇਸ ਮੌਕੇ ਫੌਜ ਦੇ ਜਵਾਨਾਂ ਤੇ ਸੇਵਾਦਾਰ ਗੁਰਨਾਮ ਸਿੰਘ ਨੇ ਸਭ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।