ਜਾਣਕਾਰੀ ਦੇ ਅਨੁਸਾਰ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਜੇਲ੍ਹ ‘ਚ ਬੈਠੇ ਨੇ ਸਲਮਾਨ ਖਾਨ ਨੂੰ ਧਮਕੀ ਦੇ ਦਿੱਤੀ ਹੈ। ਇਕ ਟੀਵੀ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਉਸ ਨੇ ਕਿਹਾ ਹੈ ਕਿ ਜੇਕਰ ਸਲਮਾਨ ਖਾਨ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਨਹੀਂ ਮੰਗਦੇ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਪਵੇਗਾ।
ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਿਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਹਿਣਾ ਹੈ ਕਿ ਸਲਮਾਨ ਖਾਨ ਨੇ ਕਾਲੇ ਹਿਰਨ ਦਾ ਸ਼ਿਕਾਰ ਕਰਕੇ ਉਨ੍ਹਾਂ ਦੇ ਬਿਸ਼ਨੋਈ ਭਾਈਚਾਰੇ ਦਾ ਨਿਰਾਦਰ ਕੀਤਾ ਹੈ। ਸਲਮਾਨ ਖਾਨ ਦੇ ਵਿਰੁੱਧ ਕੇਸ ਵੀ ਦਰਜ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਇਸ ਮਾਮਲੇ ‘ਤੇ ਕਦੇ ਮੁਆਫੀ ਨਹੀਂ ਮੰਗੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਵੀ ਸ਼ਾਮਿਲ ਦੱਸਿਆ ਜਾਂਦਾ ਹੈ। ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਹੋਈ ਹੱਤਿਆ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਸਲਮਾਨ ਖਾਨ ‘ਤੇ ਵੀ ਹਮਲਾ ਕਰਵਾ ਸਕਦਾ ਹੈ, ਜਿਵੇਂ ਕਿ ਕਾਲਾ ਹਿਰਨ ਦੇ ਸ਼ਿਕਾਰ ਦੇ ਮਾਮਲੇ ‘ਚ ਸਲਮਾਨ ਖਾਨ ਨੂੰ ਕਾਫੀ ਸਮਾਂ ਪਹਿਲਾਂ ਧਮਕੀ ਦਿੱਤੀ ਸੀ।
ਲਾਰੈਂਸ ਬਿਸ਼ਨੋਈ ਦਾ ਕਹਿਣਾ ਹੈ ਕਿ ਜਦੋਂ ਉਹ ਚਾਰ-ਪੰਜ ਸਾਲ ਦਾ ਸੀ ਤਾਂ ਸਲਮਾਨ ਨੇ ਸ਼ਿਕਾਰ ਕਰਦੇ ਸਮੇਂ ਕਾਲੇ ਹਿਰਨ ਨੂੰ ਮਾਰ ਦਿੱਤਾ ਸੀ, ਜਿਸ ਨੂੰ ਬਿਸ਼ਨੋਈ ਭਾਈਚਾਰੇ ਦੇ ਲੋਕ ਪੂਜਦੇ ਹਨ ਅਤੇ ਉਸ ਵੇਲੇ ਤੋਂ ਹੀ ਉਸ ਦੇ ਮਨ ‘ਚ ਸਲਮਾਨ ਖਾਨ ਲਈ ਗੁੱਸਾ ਹੈ।ਲਾਰੇਂਸ ਬਿਸ਼ਨੋਈ ਨੇ ਕਿਹਾ, ‘ਸਲਮਾਨ ਖਾਨ ਨੇ ਸਾਡੇ ਸਮਾਜ ਨੂੰ ਨੀਵਾਂ ਦਿਖਾਇਆ ਹੈ। ਅਸੀਂ ਉਨ੍ਹਾਂ ਦੀ ਆਕੜ ਨੂੰ ਤੋੜ ਦੇਵਾਂਗੇ। ਸਾਡੇ ਸਮਾਜ ਵਿੱਚ ਜਾਨਵਰਾਂ ਅਤੇ ਪੌਦਿਆਂ ਦੀ ਪੂਜਾ ਕੀਤੀ ਜਾਂਦੀ ਹੈ।
ਲਾਰੈਂਸ ਬਿਸ਼ਨੋਈ ਨੇ ਕਿਹਾ ਰਾਜਸਥਾਨ ‘ਚ ਸਲਮਾਨ ਨੂੰ ਸਾਡੇ ਸਮਾਜ ਦੇ ਮੰਦਰ ਜੰਭੇਸ਼ਵਰ ਜੀ ਦੇ ਸਾਹਮਣੇ ਆ ਕੇ ਮੁਆਫੀ ਮੰਗਣੀ ਚਾਹੀਦੀ ਹੈ, ਜੇਕਰ ਸਮਾਜ ਦੇ ਲੋਕ ਉਨ੍ਹਾਂ ਨੂੰ ਮੁਆਫ ਕਰ ਦਿੰਦੇ ਹਨ ਤਾਂ ਮੈਨੂੰ ਕੋਈ ਪਰੇਸ਼ਾਨੀ ਨਹੀਂ ਹੈ।