ਨਵੀਂ ਦਿੱਲੀ (ਸਾਹਿਬ) : ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ‘ਚ 13 ਮਈ ਨੂੰ 10 ਸੂਬਿਆਂ ਦੀਆਂ 96 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਪੜਾਅ ਵਿੱਚ 1,717 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਜਿਸ ਵਿੱਚ 5 ਕੇਂਦਰੀ ਮੰਤਰੀ, ਇੱਕ ਸਾਬਕਾ ਮੁੱਖ ਮੰਤਰੀ, ਦੋ ਕ੍ਰਿਕਟਰਾਂ ਅਤੇ ਇੱਕ ਐਕਟਰ ਦੀ ਕਿਸਮਤ ਵੀ ਦਾਅ ‘ਤੇ ਲੱਗੀ ਹੋਈ ਹੈ।
ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ ਆਂਧਰਾ ਪ੍ਰਦੇਸ਼ ਦੀਆਂ ਸਾਰੀਆਂ 25 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਉੱਤਰ ਪ੍ਰਦੇਸ਼ ‘ਚ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸੇ ਤਰ੍ਹਾਂ ਤੇਲੰਗਾਨਾ ਦੀਆਂ 17, ਮਹਾਰਾਸ਼ਟਰ ਦੀਆਂ 11, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੀਆਂ 8-8, ਬਿਹਾਰ ਦੀਆਂ 5, ਝਾਰਖੰਡ ਅਤੇ ਉੜੀਸਾ ਦੀਆਂ 4-4 ਅਤੇ ਜੰਮੂ-ਕਸ਼ਮੀਰ ਦੀ ਇਕ ਸੀਟ ‘ਤੇ ਵੋਟਿੰਗ ਹੋ ਰਹੀ ਹੈ।
ਖਬਰ ਹੈ ਕਿ ਦੇਸ਼ ‘ਚ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ 10 ਸੂਬਿਆਂ ਦੀਆਂ 96 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ ਵੋਟਿੰਗ ਹੋ ਰਹੀ ਹੈ। ਇਸ ਦੇ ਨਾਲ ਹੀ ਯੂਪੀ, ਬਿਹਾਰ ਅਤੇ ਜੰਮੂ-ਕਸ਼ਮੀਰ ਵਿੱਚ ਰਫ਼ਤਾਰ ਮੱਠੀ ਹੈ। ਜਾਣੋ ਸ਼ਾਮ 5 ਵਜੇ ਤੱਕ ਕਿਸ ਰਾਜ ਵਿੱਚ ਕਿੰਨੀ ਪ੍ਰਤੀਸ਼ਤ ਵੋਟਿੰਗ ਹੋਈ।
ਸ਼ਾਮ 5 ਵਜੇ ਤੱਕ ਰਾਜ ਅਨੁਸਾਰ ਵੋਟਿੰਗ (% ਵਿੱਚ)
ਆਂਧਰਾ ਪ੍ਰਦੇਸ਼ 68.4%, ਉੱਤਰ ਪ੍ਰਦੇਸ਼ 56.35%, ਉੜੀਸਾ 62.96%, ਜੰਮੂ-ਕਸ਼ਮੀਰ 35.75%, ਝਾਰਖੰਡ 63.14%, ਤੇਲੰਗਾਨਾ 61.16%, ਪੱਛਮੀ ਬੰਗਾਲ 75.66%, ਬਿਹਾਰ 54.14%, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ 68.94%।