ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਗੈਂਗਸਟਰ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਉਸ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਜਿਸ ਤੋਂ ਬਾਅਦ ਗੈਂਗਸਟਰ ਲਗਾਤਾਰ ਇੱਕ ਦੂਜੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।… ਹੁਣ ਭੂਪੀ ਰਾਣਾ ਗਰੁੱਪ ਖੁੱਲ੍ਹ ਕੇ ਸਾਹਮਣੇ ਆਇਆ ਹੈ, ਫੇਸਬੁੱਕ ‘ਤੇ ਪੋਸਟ ਪਾ ਕੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਧਮਕੀ ਦਿੱਤੀ ਗਈ ਹੈ ਕਿ ਸਿੱਧੂ ਦੀ ਮੌਤ ਦਾ ਬਦਲਾ ਲਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਭੂਪੀ ਰਾਣਾ ਗਰੁੱਪ ਨੇ ਮੂਸੇਵਾਲਾ ਦੇ ਕਾਤਲਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵਿੱਕੀ ਡੋਗਰ ਤੇ ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਨੀਰਜ ਬਵਾਨਾ ਗੈਂਗ ਵੀ ਖੁੱਲ੍ਹ ਕੇ ਮੈਦਾਨ ‘ਚ ਸਾਹਮਣੇ ਆਇਆ। …ਦਰਅਸਲ, ਨੀਰਜ ਬਵਾਨਾ ਗੈਂਗ ਨੇ ਇੱਕ ਫੇਸਬੁੱਕ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕੀਤੀ ਅਤੇ ਖੁੱਲ੍ਹੀ ਧਮਕੀ ਦਿੱਤੀ ਕਿ ਉਹ ਦੋ ਦਿਨਾਂ ਵਿੱਚ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ। ਨੀਰਜ ਬਵਾਨਾ ਗੈਂਗ ਨੇ ਖੁਲ੍ਹੇਆਮ ਐਲਾਨ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਉਸਦਾ ਭਰਾ ਸੀ ਅਤੇ ਹੁਣ ਉਹ ਦੋ ਦਿਨਾਂ ਵਿੱਚ ਉਸਦੇ ਕਤਲ ਦਾ ਬਦਲਾ ਲੈਣਗੇ। ਦੱਸ ਦੇਈਏ ਕਿ ਨੀਰਜ ਬਵਾਨਾ ਦਾ ਨਾਮ ਹਾਲ ਹੀ ਵਿੱਚ ਪਹਿਲਵਾਨ ਸੁਸ਼ੀਲ ਕੁਮਾਰ ਮਾਮਲੇ ਵਿੱਚ ਸੁਰਖੀਆਂ ਵਿੱਚ ਸੀ।…