ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ 300 ਯੂਨਿਟ ਮੁਫਤ ਦੇਣ ਦੀ ਗਰੰਟੀ ‘ਤੇ ਵਿਰੋਧੀ ਲਗਾਤਾਰ ਸਵਾਲ ਚੁੱਕ ਰਹੇ ਹਨ। ਇਸੇ ਕੜੀ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇੱਕ ਟਵੀਟ ਕਰਕੇ ਪੰਜਾਬ ਸਰਕਾਰ ਦੀ ਇਸ ਗਾਰੰਟੀ ਨੂੰ ਲੋੜਵੰਦ ਲੋਕਾਂ ਲਈ ਨੁਕਸਾਨਦੇਹ ਦੱਸਿਆ ਹੈ। ਖਹਿਰਾ ਨੇ ਟਵੀਟ ਕਰਕੇ ਲਿਖਿਆ, ਮੈਂ ਉਮੀਦ ਕਰਦਾ ਹਾਂ ਕਿ ਅਰਵਿੰਦ ਕੇਜਰੀਵਾਲ ਵੱਲੋਂ ਗਰੀਬਾਂ ਨੂੰ 300 ਯੂਨਿਟ ਬਿਜਲੀ ਦੇਣ ਦੀ ਗਾਰੰਟੀ ਨੂੰ ਲਾਗੂ ਕਰਕੇ ਭਗਵੰਤ ਮਾਨ ਸਰਕਾਰ ਉਨ੍ਹਾਂ 27 ਲੱਖ ਪਰਿਵਾਰਾਂ ਨੂੰ ਵਾਂਝੇ ਨਹੀਂ ਰੱਖੇਗੀ ਜੋ ਪਹਿਲਾਂ ਤੋਂ ਹੀ 200 ਯੂਨਿਟ ਮੁਫਤ ਬਿਜਲੀ ਲੈ ਰਹੇ ਹਨ, ਕਿਉਂਕਿ ਕੇਜਰੀਵਾਲ ਨੇ ਸਪੱਸ਼ਟ ਕੀਤਾ ਕਿ ਜੇਕਰ ਯੂਨਿਟ 301 ਪੈਂਦੀ ਹੈ, ਤਾਂ ਫਿਰ ਪੂਰਾ ਬਿੱਲ ਵਸੂਲ ਕੀਤਾ ਜਾਵੇਗਾ। ਇਸ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਹੋਵੇਗਾ।
I hope by implementing @ArvindKejriwal guarantee of 300 units electricity to poor @BhagwantMann govt doesn’t deprive those 27 lac families availing 200 units free already in Pb! Bcoz Kejriwal has clarified that full bill will be charged if the units read 301.Most poor will suffer https://t.co/JK7750pL0I
— Sukhpal Singh Khaira (@SukhpalKhaira) April 15, 2022
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਸੀ। ਬਿਜਲੀ ਦੇ ਮਹਿੰਗੇ ਬਿੱਲਾਂ ਤੋਂ ਪ੍ਰੇਸ਼ਾਨ ਪੰਜਾਬ ਦੇ ਲੋਕ ਵੀ ਇੰਤਜ਼ਾਰ ਕਰ ਰਹੇ ਹਨ ਕਿ ਉਨ੍ਹਾਂ ਨੂੰ ਮੁਫਤ ਬਿਜਲੀ ਕਦੋਂ ਦਿੱਤੀ ਜਾਵੇਗੀ। ਹਾਲਾਂਕਿ ਸਰਕਾਰ ਵੱਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ ਪਰ ਉਮੀਦ ਹੈ ਕਿ ਪੰਜਾਬ ਸਰਕਾਰ ਇਸ ਸਬੰਧੀ ਜਲਦ ਹੀ ਕੋਈ ਐਲਾਨ ਕਰੇਗੀ।